Trulli Trulli Trulli Trulli Trulli

ਆਮ ਆਦਮੀ ਪਾਰਟੀ ਦੇ ਕੌਂਸਲਰ ਦੀ ਗੋਲੀਆਂ ਮਾਰ ਕੇ ਹੱਤਿਆ

Trulli

ਆਮ ਆਦਮੀ ਪਾਰਟੀ ਦੇ ਕੌਂਸਲਰ ਦੀ ਗੋਲੀਆਂ ਮਾਰ ਕੇ ਹੱਤਿਆ

ਲੁਧਿਆਣਾ ਬਾਈਪਾਸ ਨੇੜੇ ਅੱਜ ਸਵੇਰੇ ਜਿੰਮ ਵਿਚ ਕਸਰਤ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰ ਅਕਬਰ ਭੋਲੀ ਦੀ ਮੋਟਰਸਾਇਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਪਿੱਛੋਂ ਮੌਕੇ ਤੋਂ ਫਰਾਰ ਹੋ ਗਏ। ਕੌਂਸਲਰ ਮੁਹੰਮਦ ਅਕਬਰ ਲੰਘੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਇਆ ਸੀ। ਉਹ ਵਾਰਡ ਨੰਬਰ 18 ਤੋਂ ਕੌਂਸਲਰ ਸਨ

ਕੁਝ ਸਮਾਂ ਪਹਿਲਾਂ ਅਕਬਰ ਦੇ ਵੱਡੇ ਭਰਾ ਮੁਹੰਮਦ ਅਨਵਰ ਰਾਣੀ ਪੈਲੇਸ ਦੀ ਵੀ ਦੋ ਮੋਟਰਸਾਇਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

Trulli