Trulli Trulli Trulli Trulli Trulli

ਪਟਿਆਲਾ ‘ਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਰਕਾਰੀ ਵਿਭਾਗਾਂ ਨੇ ਜਾਰੀ ਕੀਤਾ ਅਲਰਟ

Trulli

ਪਟਿਆਲਾ ‘ਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਰਕਾਰੀ ਵਿਭਾਗਾਂ ਨੇ ਜਾਰੀ ਕੀਤਾ ਅਲਰਟ

ਪਟਿਆਲਾ: ਪੰਜਾਬ ਦੇ ਵੱਖ-ਵੱਖ ਸੂਬਿਆਂ ‘ਚ ਭਾਰੀ ਬਰਸਾਤ ਹੋਣ ਕਾਰਣ ਕਈ ਥਾਵਾਂ ‘ਤੇ ਹੜ੍ਹ ਵਰਗੀ ਸਥਿਤੀ ਬਾਣੀ ਹੋਈ ਹੈ। ਉਥੇ ਹੀ ਪਟਿਆਲਾ ਦੇ ਉਪਰਲੇ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਪਿੰਡਾਂ ਅਤੇ ਕਲੋਨੀਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਮੀਂਹ ਦੇ ਮੱਦੇਨਜ਼ਰ ਸਰਕਾਰੀ ਵਿਭਾਗਾਂ ਨੇ ਅਲਰਟ ਜ਼ਾਰੀ ਕਰ ਦਿੱਤਾ ਹੈ ਅਤੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਭੋਜਨ, ਬਚਾਅ ਅਤੇ ਮੈਡੀਕਲ ਸਪਲਾਈ ਦੇ ਹੋਰ ਪ੍ਰਬੰਧ ਕਰਨ ਲਈ ਕਿਹਾ ਹੈ।

ਤਹਾਨੂੰ ਦੱਸ ਦੇਈਏ ਕਿ ਬਦੀ ਨਦੀ ਨੇ 2019 ਵਿੱਚ ਗੋਪਾਲ ਕਲੋਨੀ ਨੂੰ ਪ੍ਰਭਾਵਿਤ ਕੀਤਾ ਸੀ, ਜਿਸ ਤੋਂ ਬਾਅਦ ਨਿਵਾਸੀਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਲਿਜਾਣਾ ਪਿਆ ਸੀ। ਬਦੀ ਨਦੀ ਇੱਕ ਮੌਸਮੀ ਡਰੇਨ ਹੈ ਜੋ ਫਤਹਿਗੜ੍ਹ ਸਾਹਿਬ ਦੇ ਜਲਗਾਹ ਖੇਤਰ ਵਿੱਚੋਂ ਨਿਕਲਦੀ ਹੈ। ਬਦੀ ਨਦੀ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ, ਜਦਕਿ ਛੋਟੀ ਨਦੀ, ਜੋ ਮੁੱਖ ਤੌਰ ‘ਤੇ ਪਟਿਆਲਾ ਸ਼ਹਿਰ ਨੂੰ ਪ੍ਰਭਾਵਿਤ ਕਰਦੀ ਹੈ, ਉਸਦਾ ਪੱਧਰ 7.30 ਫੁੱਟ ਅਤੇ ਇਸ ਦਾ ਖ਼ਤਰੇ ਦਾ ਨਿਸ਼ਾਨ 12 ਫੁੱਟ ‘ਤੇ ਹੈ। ਪਟਿਆਲਾ ਡਰੇਨੇਜ ਡਿਵੀਜ਼ਨ ਅਨੁਸਾਰ ਪਿੰਡ ਭਾਂਖਰਪੁਰ ਨੇੜੇ ਘੱਗਰ ਦਾ ਪਾਣੀ ਦਾ ਪੱਧਰ 1 ਫੁੱਟ ਅਤੇ ਖਤਰੇ ਦਾ ਨਿਸ਼ਾਨ 10 ਫੁੱਟ ‘ਤੇ ਹੈ।

ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਗੌਤਮ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਅਲਰਟ ‘ਤੇ ਰੱਖਿਆ ਹੈ। “ਘੱਗਰ ਦੇ ਉੱਪਰਲੇ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਬਾਰਿਸ਼ ਹੋਈ ਹੈ। ਪ੍ਰਸ਼ਾਸਨ ਵੱਲੋਂ ਚੌਕਸੀ ਰੱਖੀ ਜਾ ਰਹੀ ਹੈ। ਜੇਕਰ ਪਟਿਆਲਾ ਦਾ ਕੋਈ ਵੀ ਇਲਾਕਾ ਪ੍ਰਭਾਵਿਤ ਹੁੰਦਾ ਹੈ ਤਾਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ “ਹੁਣ ਤੱਕ, ਸਥਿਤੀ ਕਾਬੂ ਹੇਠ ਹੈ। ਲੋਕਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਪੂਰੀ ਚੌਕਸੀ ਰੱਖਣ। ਜੇਕਰ ਉਹ ਪਾਣੀ ਦਾ ਪੱਧਰ ਵਧਦਾ ਦੇਖਦੇ ਹਨ ਤਾਂ ਉਨ੍ਹਾਂ ਨੂੰ ਪ੍ਰਸ਼ਾਸਨ ਨੂੰ ਸੁਚੇਤ ਕਰਨਾ ਚਾਹੀਦਾ ਹੈ।

Trulli